ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਨੇ ਤਲਬ ਕੀਤਾ ਹੈ। ਇਲਜ਼ਾਮ ਹੈ ਕਿ ਸ਼ਾਮ ਸੁੰਦਰ ਅਰੋੜਾ ਨੇ ਮੰਤਰੀ ਰਹਿੰਦਿਆਂ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ। ਵਿਜੀਲੈਂਸ ਬਿਊਰੋ ਨੇ ਸੁੰਦਰ ਸ਼ਾਮ ਅਰੋੜਾ ਤੋਂ ਪੁੱਛਿਆ ਹੈ ਕਿ ਉਨ੍ਹਾਂ ਦੀ ਆਮਦਨ ਕਿੰਨੀ ਹੈ, ਕਾਰੋਬਾਰ ਕਿੰਨਾ ਹੈ, ਪਹਿਲਾਂ ਕੀ ਕਾਰੋਬਾਰ ਸੀ, ਮੰਤਰੀ ਬਣਨ ਤੋਂ ਪਹਿਲਾਂ ਆਮਦਨ ਕਿੰਨੀ ਸੀ ਅਤੇ ਮੰਤਰੀ ਬਣਨ ਤੋਂ ਬਾਅਦ ਆਮਦਨ ਕਿੰਨੀ ਹੈ।