ਫਿਰੋਜ਼ਪੁਰ: ਯੁੱਧ ਨਸ਼ਿਆਂ ਵਿਰੁੱਦ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਨੇ ਕਰੀਬ 9 ਕਰੌੜ ਮੁੱਲ ਦੀ 1 ਕਿੱਲੋ 900 ਗ੍ਰਾਮ ਹੈਰੋਇਨ ਸਣੇ ਇੱਕ ਮੁਲਜ਼ਮ ਕਾਬੂ ਕੀਤਾ ਗਿਆ ਹੈ। ਪੁਲਿਸ ਜਾਣਕਾਰੀ ਮੁਤਾਬਿਕ ਫੜ੍ਹਿਆ ਗਿਆ ਇਹ ਤਸਕਰ ਪਹਿਲਾਂ ਵੀ ਦੋ ਮਾਮਲਿਆਂ 'ਚ ਪੁਲਿਸ ਨੂੰ ਲੋੜੀਂਦਾ ਸੀ। ਇਹ ਸਮੱਗਲਰ, ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਅੱਗੇ ਸਪਲਾਈ ਕਰਦਾ ਸੀ। ਜਾਣਕਾਰੀ ਦਿੰਦੇ ਹੋਏ ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਸੀਆਈਏ ਅਤੇ ਬੀਐਸਐਫ ਨੂੰ ਗੁਪਤ ਸੂਚਨਾ ਮਿਲੀ ਸੀ ਅਤੇ ਜਿਸਤੇ 450 ਗ੍ਰਾਮ ਹੈਰੋਇਨ ਦਾ ਪੈਕਟ ਲਵਾਰਸ ਹਾਲਤ ਵਿੱਚ ਬਰਾਮਦ ਹੋਇਆ ਹੈ, ਜਿਸ ਤੋਂ ਬਾਅਦ ਸੀਆਈਏ ਵੱਲੋਂ ਕਾਰਵਾਈ ਕਰਦੇ ਹੋਏ ਮਾਮਲੇ ਸਬੰਧੀ ਪੜਤਾਲ ਕਰਦੇ ਹੋਏ ਛਾਪੇਮਾਰੀ ਕੀਤੀ ਗਈ ਅਤੇ ਇਸ ਦੌਰਾਨ ਸੁਖਦੇਵ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਫਿਲਹਾਲ ਤੱਕ ਦੀ ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਂਦਾ ਸੀ ਅਤੇ ਜਿਸ ਕੋਲੋਂ ਮੰਗਵਾਉਂਦਾ ਸੀ ਇਸ ਸਬੰਧੀ ਪੁਲਿਸ ਪੁੱਛ ਪੜਤਾਲ ਕਰ ਰਹੀ ਹੈ ਅਤੇ ਜਲਦ ਹੀ ਇਸ ਦੇ ਸਾਥੀ ਵੀ ਕਾਬੂ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਮੁਲਜ਼ਮ ਸੁਖਦੇੇਵ ਸਿੰਘ ਦੀ ਉਮਰ ਮਹਿਜ਼ 19 ਸਾਲ ਹੈ ਅਤੇ ਕਿਸੇ ਦੇ ਇਸ਼ਾਰੇ 'ਤੇ ਹੀ ਇਸ ਨੇ ਤਸਕਰੀ ਦਾ ਧੰਦਾ ਸ਼ੁਰੂ ਕੀਤਾ ਹੈ।