ਫਿਰੋਜ਼ਪੁਰ: ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ ਇੱਕ ਵੱਡੀ ਸਫਲਤਾ ਹੱਥ ਲੱਗੀ ਹੈ। ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ 10 ਕਰੋੜ ਰੁਪਏ ਮੁੱਲ ਦੀ 2 ਕਿਲੋ ਹੈਰੋਇਨ ਸਣੇ 25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਇਨਪੁੱਟ ਮਿਲਿਆ ਸੀ ਕਿ ਕੁਝ ਨਸ਼ਾ ਤਸਕਰ ਹੈਰੋਇਨ, ਵੱਡੀ ਮਾਤਰਾ ਵਿੱਚ ਡਰੱਗ ਮਨੀ ਲੈ ਕੇ ਫਿਰੋਜ਼ਪੁਰ ਤੋਂ ਬਾਹਰ ਜਾ ਰਹੇ ਹਨ। ਜਿਸ 'ਤੇ ਨਾਕਾਬੰਦੀ ਕਰਕੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ ਅਤੇ ਇੱਕ ਕਾਰ ਨੂੰ ਰੋਕਣ 'ਤੇ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋ 10 ਕਰੋੜ ਰੁਪਏ ਦੀ 2 ਕਿਲੋ ਹੈਰੋਇਨ ਅਤੇ 25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਡਰੱਗ ਮਨੀ ਦੁਬਈ ਹੁੰਦੇ ਹੋਏ ਪਾਕਿਸਤਾਨ ਬੈਠੇ ਨਸ਼ਾ ਤਸਕਰਾਂ ਨੂੰ ਪਹੁੰਚਾਈ ਜਾਣੀ ਸੀ।