ਅੰਮ੍ਰਿਤਸਰ: ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸ਼ਹਾਦਤ ਦਿਹਾੜੇ ਦੇ ਮੌਕੇ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੇ ਅੰਦਰੋਂ ਇੱਕ ਅਲੋਕਿਕ ਨਗਰ ਕੀਰਤਨ ਕੱਢਿਆ ਗਿਆ। ਜਿਸ ਦੀ ਅਗਵਾਈ ਪੰਜ ਪਿਆਰਾਂ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਇਸ ਨਗਰ ਕੀਰਤਨ ਵਿੱਚ ਸਿੱਖ ਸੰਗਤ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਨਗਰ ਕੀਰਤਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਪਰਿਕਰਮਾ ਵਿੱਚੋਂ ਹੁੰਦਾ ਹੋਇਆ ਅੰਮ੍ਰਿਤਸਰ ਦੇ ਅੰਦਰੂਨ ਇਲਾਕਾ ਵਿੱਚ ਗਿਆ। ਨਗਰ ਕੀਰਤਨ ਵਿੱਚ ਸਕੂਲਾਂ ਦੇ ਬੱਚੇ ਅਤੇ ਨਿਹੰਗ ਸਿੰਘ ਫੌਜਾਂ ਵੱਲੋਂ ਆਪਣੇ ਗੱਤਕੇ ਦੇ ਜੋਹਰ ਦਿਖਾਏ ਗਏ ਅਤੇ ਗੁਰੂ ਸਾਹਿਬਾਨ ਵੱਲੋਂ ਦਿਖਾਏ ਗਏ ਮਾਰਗ ਤੇ ਚੱਲਣ ਦੀ ਅਪੀਲ ਵੀ ਕੀਤੀ ਗਈ।