Surprise Me!

ਸ੍ਰੀ ਅਨੰਦਪੁਰ ਸਾਹਿਬ 'ਚ 6 ਅਤੇ 7 ਪੋਹ ਦੀ ਦਰਮਿਆਨੀ ਰਾਤ ਵੈਰਾਗਮਈ ਨਗਰ ਕੀਰਤਨ ਦੀ ਆਰੰਭਤਾ

2025-12-21 0 Dailymotion

ਸ੍ਰੀ ਅਨੰਦਪੁਰ ਸਾਹਿਬ: ਸ਼ਹੀਦੀ ਪੰਦਰਵਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੱਢੇ ਜਾ ਰਹੇ ਵੈਰਾਗਮਈ ਨਗਰ ਕੀਰਤਨ ਦੀ ਅਰੰਭਤਾ ਹੋ ਗਈ ਹੈ। 6-7 ਪੋਹ ਦੀ ਦਰਮਿਆਨੀ ਰਾਤ ਸਾਹਿਬ-ਏ-ਕਮਾਲ ਧੰਨ-ਧੰਨ ਸ੍ਰੀ ਗੁਰੁ ਗੋਬਿੰਦ ਸਾਹਿਬ ਜੀ ਨੇ ਸਿੰਘਾਂ ਅਤੇ ਆਪਣੇ ਪਰਿਵਾਰ ਸਮੇਤ ਅਨੰਦਾਂ ਦੀ ਪੁਰੀ ਨੂੰ ਛੱਡਣ ਦਾ ਫੈਸਲਾ ਲਿਆ ਸੀ। ਉਨ੍ਹਾਂ ਦੇ ਵੈਰਾਗਮਈ ਪਲਾਂ ਨੂੰ ਯਾਦ ਕਰਦਿਆਂ ਅੰਮ੍ਰਿਤ ਵੇਲੇ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਅਰੰਭ ਹੋਣ ਵਾਲੇ ਅਲੌਕਿਕ ਨਗਰ ਕੀਰਤਨ ਦੀ ਸ਼ੁਰੂਆਤ ਹੋਈ। ਗੁਰੂ ਸਾਹਿਬ ਵੱਲੋਂ ਅਨੰਦਪੁਰ ਸਾਹਿਬ ਦੀ ਯਾਦ ਨੂੰ ਛੱਡਣ ਦੇ ਵੈਰਾਗਮਈ ਪਲਾਂ ਨੂੰ ਸਿੱਖ ਕੌਮ ਵੱਲੋਂ ਯਾਦ ਕਰਦਿਆਂ ਹਰ ਸਾਲ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਕਿਲ੍ਹਾ ਛੋੜ ਦਿਵਸ ਬਹੁਤ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਸੰਗਤਾਂ ਇਨ੍ਹਾਂ ਵੈਰਾਗਮਈ ਪਲਾਂ ਨੂੰ ਯਾਦ ਕਰਦਿਆਂ ਭਾਵੁਕ ਹੋ ਜਾਂਦੀਆਂ ਹਨ। ਇਸ ਹੀ ਤਹਿਤ ਅੱਜ ਅੰਮ੍ਰਿਤ ਵੇਲੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਉਪਰੰਤ ਕਿਲ੍ਹੇ ਵਿੱਚੋਂ ਜੈਕਾਰਿਆਂ ਦੀ ਗੂੰਜ ਵਿੱਚ ਨਗਰ ਕੀਰਤਨ ਦੀ ਰਵਾਨਗੀ ਹੋਈ। ਇਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਵੀ ਨਗਰ ਕੀਰਤਨ 'ਚ ਸ਼ਾਮਲ ਹੋਏ ਅਤੇ ਭਾਵੁੱਕ ਪਲਾਂ ਦੇ ਸਾਕਸ਼ੀ ਬਣੇ।