Surprise Me!

125 ਕਿਲੋ ਭੁੱਕੀ ਸਮੇਤ ਤਿੰਨ ਮੁਲਜ਼ਮ ਗ੍ਰਿਫਤਾਰ, ਮੱਧ ਪ੍ਰਦੇਸ਼ ਤੋਂ ਚੱਲਦਾ ਸੀ ਨੈੱਟਵਰਕ

2026-01-30 16 Dailymotion

ਬਰਨਾਲਾ: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਰਨਾਲਾ ਪੁਲਿਸ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਕਾਨੂੰਨੀ ਕਾਰਵਾਈ ਕਰਦੀ ਨਜ਼ਰ ਆ ਰਹੀ ਹੈ। ਜਿਸ ਤਹਿਤ ਬਰਨਾਲਾ ਦੇ ਸੀਆਈਏ ਸਟਾਫ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਇੰਚਾਰਜ ਬਲਜੀਤ ਸਿੰਘ ਦੀ ਅਗਵਾਈ ਹੇਠ ਤਿੰਨ ਨਸ਼ਾ ਤਸਕਰਾਂ ਨੂੰ ਕੈਂਟਰ ਵਿੱਚੋਂ 125 ਕਿੱਲੋ ਗ੍ਰਾਮ ਭੁੱਕੀ ਚੂਰਾਪੋਸਤ ਸਮੇਤ ਕਾਬੂ ਕੀਤਾ ਗਿਆ। ਇਸ ਮਾਮਲੇ ਸਬੰਧੀ ਡੀਐਸਪੀ ਸਤਬੀਰ ਸਿੰਘ ਬੈਂਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਚੱਲ ਰਹੇ ਦੂਜੇ ਪੜਾਅ ਤਹਿਤ ਬਰਨਾਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਜਿਸਦੇ ਚੱਲਦਿਆਂ ਬਰਨਾਲਾ ਦੇ ਸੀਆਈਏ ਸਟਾਫ ਨੇ ਇੱਕ ਗੁਪਤ ਸੂਚਨਾ ਤਹਿਤ ਤਿੰਨ ਨਸ਼ਾ ਤਸਕਰਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਗਈ ਹੈ।